‘ਦਾਖਲਾ ਮੁਹਿੰਮ’ ਜਾਗਰੂਕਤਾ ਵੈਨ ਦਾ ਵੱਖ-ਵੱਖ ਥਾਵਾਂ ਤੇ ਸ਼ਾਨਦਾਰ ਸਵਾਗਤ
ਉੱਚ ਅਹੁਦਿਆਂ ਤੇ ਬਿਰਾਜਮਾਨ 90 ਫ਼ੀਸਦੀ ਅਧਿਕਾਰੀ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ : ਗੁਰਦੇਵ ਸਿੰਘ
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/ਅੰਮ੍ਰਿਤਸਰ, 22 ਮਾਰਚ2025, ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ ‘ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਅਤੇ ਸਾਬਕਾ ਕੌਂਸਲਰ ਅਜੀਤ ਸਿੰਘ ਭਾਟੀਆ ਵੱਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਰੀਫਪੁਰਾ ਸਕੂਲ ‘ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਹੋਏ ਵੱਡੇ ਪੱਧਰ ਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦੀ ਸ਼ਾਨ ਬਣ ਰਹੇ ਹਨ। ਉਨਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਆਪਣੇ ਬੱਚੇ ਦਾਖਲ ਕਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਅਸੀਂ ਵੇਖੀਏ ਤਾਂ ਲਗਭਗ 90 ਫ਼ੀਸਦੀ ਉੱਚ ਅਹੁਦਿਆਂ ਤੇ ਬਿਰਾਜਮਾਨ ਅਧਿਕਾਰੀ ਅਤੇ ਅਧਿਆਪਕ ਸਰਕਾਰੀ ਸਕੂਲਾਂ ਤੋਂ ਹੀ ਪੜ੍ਹੇ ਹੋਏ ਹਨ।
ਇਸ ਮੌਕੇ ਉਪਰੋਕਤ ਤੋਂ ਏ.ਸੀ.ਸਮਾਰਟ ਸਕੂਲ ਰਜਿੰਦਰ ਸਿੰਘ,ਮੀਡੀਆ ਕੋਆਰਡੀਨੇਟਰ ਪਰਮਿੰਦਰ ਸੰਧੂ,ਮਨੀਸ਼ ਕੁਮਾਰ ਮੇਘ, ਸੰਦੀਪ ਸਿਆਲ,ਮੁੱਖ ਅਧਿਆਪਕ ਰੋਹਿਤ ਦੇਵ, ਮੀਡੀਆ ਇੰਚਾਰਜ਼ ਮਨਪ੍ਰੀਤ ਸਿੰਘ ਸੰਧੂ,ਬਲਜੀਤ ਸਿੰਘ ਮੱਲੀ, ਹੈੱਡ ਮਿਸਟਿ੍ਰਸ ਹਰਜਿੰਦਰ ਕੌਰ, ਤਜਿੰਦਰਜੀਤ ਕੌਰ ਗਿੱਲ, ਸੀ.ਐੱਚ.ਟੀ. ਦਿਲਜੀਤ ਸਿੰਘ,ਪ੍ਰੀਤ ਅਮਨ ਸਿੰਘ ਆਦਿ ਵੀ ਮੌਜੂਦ ਸਨ।
ਕੈਪਸ਼ਨ : ਸ਼ਰੀਫਪੁਰਾ ਸਕੂਲ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ ਸਾਬਕਾ ਕੌਂਸਲਰ ਅਜੀਤ ਸਿੰਘ ਭਾਟੀਆ ਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ ਨਾਲ ਮੁੱਖ ਅਧਿਆਪਕ ਰੋਹਿਤ ਦੇਵ ਤੇ ਹੋਰ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…