Punjab News: ਪੰਜਾਬ ਚੋਂ ਛੁੱਟੀਆਂ ਅਚਾਨਕ ਹੋਈਆਂ ਰੱਦ! ਸਰਕਾਰ ਵੱਲੋਂ ਕਰਮਚਾਰੀਆਂ ਲਈ ਨਵੀਆਂ ਹਦਾਇਤਾਂ ਜਾਰੀ; ਪੜ੍ਹੋ ਖਬਰ..
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) 6 Apr 2025
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਖਾਸ ਐਲਾਨ ਕੀਤਾ ਗਿਆ।
8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਕਣਕ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਕਣਕ ਦੀ ਖਰੀਦ ਲਈ 28,894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਸੂਬੇ ਭਰ ਵਿੱਚ 1864 ਖਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ, ਬੰਪਰ ਫਸਲ ਦੇ ਮੱਦੇਨਜ਼ਰ ਲਗਭਗ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ।
ਸੀਜ਼ਨ ਖਤਮ ਹੋਣ ਤੱਕ ਕਰਮਚਾਰੀਆਂ ਲਈ ਕੋਈ ਛੁੱਟੀ ਨਹੀਂ
ਲਾਲ ਚੰਦ ਕਟਾਰੂਚੱਕ ਨੇ ਮੰਡੀਆਂ ਤੋਂ ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਖਰੀਦ ਪ੍ਰਬੰਧਨ ਵਿੱਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਠੋਸ ਕਾਰਨ ਦੇ ਛੁੱਟੀ ਨਹੀਂ ਲੈਣਗੇ ਅਤੇ ਸੀਜ਼ਨ ਖਤਮ ਹੋਣ ਤੱਕ ਮੰਡੀਆਂ ਅਤੇ ਆਪਣੇ ਸਟੇਸ਼ਨਾਂ ਵਿੱਚ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਮਾਝਾ ਖੇਤਰ ਦੇ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਮਾਝਾ ਖੇਤਰ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.69 ਲੱਖ ਮੀਟ੍ਰਿਕ ਟਨ, ਅੰਮ੍ਰਿਤਸਰ ਵਿੱਚ 7.54 ਲੱਖ ਮੀਟ੍ਰਿਕ ਟਨ, ਤਰਨਤਾਰਨ ਵਿੱਚ 7.76 ਲੱਖ ਮੀਟ੍ਰਿਕ ਟਨ ਅਤੇ ਪਠਾਨਕੋਟ ਜ਼ਿਲ੍ਹੇ ਵਿੱਚ 0.73 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸੁਥਰੇ ਪੀਣ ਵਾਲੇ ਪਾਣੀ, ਬਾਥਰੂਮ, ਬਿਜਲੀ ਅਤੇ ਮੰਡੀਆਂ ਵਿੱਚ ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਮੁੱਢਲੀ ਸਹਾਇਤਾ ਵਾਲੀਆਂ ਮੈਡੀਕਲ ਕਿੱਟਾਂ ਦਾ ਪ੍ਰਬੰਧ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਏਜੰਟਾਂ ਨੂੰ ਤਰਪਾਲਾਂ ਆਦਿ ਲਈ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਖਰੀਦ ਸੀਜ਼ਨ ਦੌਰਾਨ ਖਰੀਦ ਲਈ ਠੋਸ ਪ੍ਰਬੰਧ ਕੀਤੇ ਸਨ ਅਤੇ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…