Global Awareness News

Awareness is Power: Know the World

ਇੰਨੋਸੈਂਟ ਹਾਰਟਸ ਦੇ ਪੰਜ ਸਕੂਲਾਂ ਦੇ 2140 ਵਿਦਿਆਰਥੀਆਂ ਨੂੰ ਅਕਾਦਮਿਕ ਪੁਰਸਕਾਰ ਦਿੱਤੇ ਗਏ

ਇੰਨੋਸੈਂਟ ਹਾਰਟਸ ਦੇ ਪੰਜ ਸਕੂਲਾਂ ਦੇ 2140 ਵਿਦਿਆਰਥੀਆਂ ਨੂੰ ਅਕਾਦਮਿਕ ਪੁਰਸਕਾਰ ਦਿੱਤੇ ਗਏ

( ਮਦਨ ਸਿੰਘ ਕੋਰੋਟਾਣੇ, ਮੁੱਖ ਸੰਪਾਦਕ ) ਇੰਨੋਸੈਂਟ ਹਾਰਟਸ ਸਕੂਲ ਦੇ ਵਿਦਿਆਰਥੀਆਂ, ਜਿਨ੍ਹਾਂ ਨੇ ਸੈਸ਼ਨ 2024-25 ਵਿੱਚ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਵਿੱਚ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਸਨ, ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਪਹਿਲੀ ਤੋਂ ਨੌਵੀਂ ਜਮਾਤ ਤੇ ਗਿਆਰਵੀਂ ਜਮਾਤ ਦੇ ਕੁੱਲ 2140 ਵਿਦਿਆਰਥੀਆਂ ਨੂੰ ਅਕਾਦਮਿਕ ਪੁਰਸਕਾਰ ਦਿੱਤੇ ਗਏ। ਇਸ ਮੌਕੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਉਨ੍ਹਾਂ ਦੀ ਪੂਰੇ ਸਾਲ ਦੀ ਮਿਹਨਤ ਨੂੰ ਦਰਸਾਉਂਦੀ ਸੀ।ਅਤੇ ਵਿਦਿਆਰਥੀਆਂ ਨੇ ਇਹ ਪੁਰਸਕਾਰ ਆਪਣੇ ਸਕੂਲ ਦੇ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਤੋਂ ਪ੍ਰਾਪਤ ਕੀਤੇ।
ਪਿ੍ੰਸੀਪਲ ਸ੍ਰੀ ਰਾਜੀਵ ਪਾਲੀਵਾਲ (ਗ੍ਰੀਨ ਮਾਡਲ ਟਾਊਨ), ਮਿਸ ਸ਼ਾਲੂ ਸਹਿਗਲ (ਲੋਹਾਰਾਂ), ਡਾਇਰੈਕਟਰ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਪਿ੍ੰਸੀਪਲ ਸ੍ਰੀਮਤੀ ਜਸਮੀਤ ਬਖਸ਼ੀ (ਨੂਰਪੁਰ), ਸ੍ਰੀਮਤੀ ਸੋਨਾਲੀ ਮਨੋਚਾ (ਕੈਂਟ ਜੰਡਿਆਲਾ ਰੋਡ), ਡਾਇਰੈਕਟਰ ਸ੍ਰੀਮਤੀ ਪੂਨਮ ਨਾਰੰਗ, ਪਿ੍ੰਸੀਪਲ ਸ਼ੇਤਪੁਰ ਖਾਂਨਾ ਰੋਡ (ਪਿ੍ੰਸੀਪਲ ਸ੍ਰੀ ਕੇ.ਕੇ.) ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਇਸ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਸ਼੍ਰੀਮਤੀ ਸ਼ੈਲੀ ਬੌਰੀ (ਕਾਰਜਕਾਰੀ ਨਿਰਦੇਸ਼ਕ ਅਕਾਦਮਿਕ) ਨੇ ਕਿਹਾ ਕਿ ਹਰ ਸਾਲ ਕਲਾਸਾਂ ਵਿੱਚ ਸੰਪੂਰਨ ਹਾਜ਼ਰੀ ਵਾਲੇ ਅਤੇ 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਜਿਨ੍ਹਾਂ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤਾ ਗਿਆ ਹੈ, ਇਹ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਕਾਰਨ ਹੈ। ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ, ਉਨ੍ਹਾਂ ਨੂੰ ਉਸੇ ਦ੍ਰਿੜਤਾ ਅਤੇ ਸਮਰਪਣ ਨਾਲ ਆਪਣੇ ਟੀਚੇ ਵੱਲ ਅੱਗੇ ਵਧਣ ਲਈ ਕਿਹਾ।