ਵਾਹਨ ਚਾਲਕ ਲਈ ਵੱਡੀ ਖਬਰ! ਹੁਣ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਐਂਟਰੀ ਟੈਕਸ ? ਜਾਣੋ ਕਿਉਂ ਲਿਆ ਗਿਆ ਫ਼ੈਸਲਾ
11 Jun 2025
( ਮਦਨ ਸਿੰਘ ਕੋਰੋਟਾਣੇ ਮੁੱਖ ਸੰਪਾਦਕ ) ਜਲੰਧਰ/Punjab News: ਵਾਹਨ ਚਾਲਕ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਹੁਣ ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ‘ਤੇ ਵੀ ਟੈਕਸ ਲਗਾਇਆ ਜਾਵੇਗਾ। ਇਸ ਸਬੰਧੀ ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜਿਸ ਤਰ੍ਹਾਂ ਹਿਮਾਚਲ ਸਰਕਾਰ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਵਾਹਨਾਂ ‘ਤੇ ਟੈਕਸ ਲਗਾਉਂਦੀ ਹੈ, ਉਸੇ ਤਰਜ਼ ‘ਤੇ ਹੁਣ ਹਿਮਾਚਲ ਤੋਂ ਨੰਗਲ (ਪੰਜਾਬ) ਆਉਣ ਵਾਲੇ ਵਾਹਨਾਂ ‘ਤੇ ਵੀ ਟੈਕਸ ਲਗਾਇਆ ਜਾਵੇਗਾ।
ਇਸ ਸਬੰਧੀ ਇੱਕ ਪ੍ਰਸਤਾਵ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ ਅਤੇ ਇਹ ਪ੍ਰਸਤਾਵ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ। ਹੁਣ ਦੇਖਣਾ ਇਹ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਇਸ ‘ਤੇ ਕੀ ਫੈਸਲਾ ਲੈਂਦਾ ਹੈ। ਨੰਗਲ ਨਗਰ ਕੌਂਸਲ ਦੀ ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਹਿਮਾਚਲ ਸਰਕਾਰ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ। ਜਦੋਂ ਕੋਈ ਵਾਹਨ ਹਿਮਾਚਲ ਵਿੱਚ ਦਾਖਲ ਹੁੰਦਾ ਹੈ ਤਾਂ ਉਸ ਤੋਂ ਟੈਕਸ ਵਸੂਲਿਆ ਜਾਂਦਾ ਹੈ, ਜਦੋਂ ਕਿ ਇਸ ਦੇ ਉਲਟ, ਹਿਮਾਚਲ ਤੋਂ ਪੰਜਾਬ ਆਉਣ ਵਾਲੇ ਵਾਹਨਾਂ ਤੋਂ ਇੱਕ ਪੈਸਾ ਵੀ ਟੈਕਸ ਨਹੀਂ ਵਸੂਲਿਆ ਜਾਂਦਾ।

More Related Stories
3 साल की सर्विस के बाद 253 मास्टर कैडर टीचरों को नौकरी से निकालना गलत: MLA सुखविंदर सुखी
ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ : ਭਗਵੰਤ ਸਿੰਘ ਮਾਨ
Public Holiday: ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ…