ਆਓ ਰਲ ਕਰੀਏ “ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ”: ਸਿਵਲ ਸਰਜਨ
ਪਾਣੀ ਦੇ ਸੋਮਿਆਂ, ਬਰਤਨਾਂ ਨੂੰ ਹਫਤੇ ਵਿੱਚ ਇੱਕ ਵਾਰ ਸੁਕਾਉਣ ਦੀ ਅਪੀਲ
( KOROTANY ) ਬਰਨਾਲਾ, 11 ਜੁਲਾਈ
ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਅਤੇ ਇਲਾਜ ਲਈ “ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ” ਤਹਿਤ ਵੱਖ-ਵੱਖ ਵਿਭਾਗਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਮੁਹਿੰਮ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਚਲਾਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ ।
ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ਅਤੇ ਸਿਹਤ ਕੇਂਦਰਾਂ ਤੇ ਫੀਲਡ ਸਟਾਫ , ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਲੋਂ ਲੋਕਾਂ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹਰ ਸ਼ੁਕਰਵਾਰ ਨੂੰ ਖੁਸ਼ਕ ਦਿਨ (ਪਾਣੀ ਦੇ ਸੋਮਿਆਂ ਨੂੰ ਸਾਫ ਕਰਕੇ ਸੁਕਾਉਣ ਵਜੋਂ) ਮਨਾਇਆ ਜਾਂਦਾ ਹੈ ।
ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਮਲੇਰੀਆ ਦੀ ਜਾਂਚ ਅਤੇ ਇਸ ਦਾ ਇਲਾਜ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਲਈ ਬੁਖਾਰ ਹੋਣ ‘ਤੇ ਨੇੜੇ ਦੀ ਸਿਹਤ ਸੰਸਥਾ ਨਾਲ ਤੁਰੰਤ ਸੰਪਰਕ ਕੀਤਾ ਜਾਵੇ।
ਇਸ ਸਮੇਂ ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਸਿਹਤ ਸੁਪਰਵਾਇਜ਼ਰ ਨੇ ਡੇਂਗੂ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਤੇ ਸਵੇਰ ਵੇਲੇ ਕੱਟਦੇ ਹਨ , ਕਾਂਬੇ ਨਾਲ ਤੇਜ਼ ਬੁਖਾਰ ,ਸਿਰ ਦਰਦ ,ਬੁਖਾਰ ਉਤਰ ਜਾਣ ਤੇ ਪਸੀਨਾ ਆਉਣਾ , ਸਰੀਰਕ ਥਕਾਵਟ , ਕਮਜ਼ੋਰੀ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ ।
ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਲੋਕਾਂ ਨੂੰ ਮਲੇਰੀਆ ਡੇਂਗੂ ਤੋਂ ਬਚਾਅ ਲਈ ਪੋਸਟਰ,ਪੈਂਫਲੈਟਸ,ਸਕੂਲਾਂ ਚ ਬੱਚਿਆਂ ਨੂੰ ਜਾਗਰੂਕ ਕਰਕੇ ਅਤੇ ਪ੍ਰੈਸ ਕਵਰੇਜ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ।

More Related Stories
ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਆਏ ਸਾਹਮਣੇ, ਦੇਖੋ ਕੌਣ ਹੈ ਸਭ ਤੋਂ ਅਮੀਰ CM
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।