ਸਬਸਿਡੀ ਵਾਲੀ ਖੇਤੀ ਮਸ਼ੀਨਰੀ ਅੱਗੇ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵਲੋਂ ਖੇਤੀ ਮਸ਼ੀਨਰੀ ਦੀ
ਭੌਤਿਕ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਕਾਇਮ
(KOROTANY) ਬਰਨਾਲਾ, 25 ਜੁਲਾਈ 2025,
ਪੰਜਾਬ ਸਰਕਾਰ ਵੱਲੋਂ ਸਬਸਿਡੀ ‘ਤੇ ਖਰੀਦੀ ਖੇਤੀ ਮਸ਼ੀਨਰੀ ਨੂੰ ਕਿਸਾਨਾਂ/ ਸੁਸਾਇਟੀਆਂ/ਕਸਟਮਰ ਹਾਇਰਿੰਗ ਸੈਂਟਰਾਂ ਵੱਲੋਂ ਨਿਸ਼ਚਿਤ ਸਮੇਂ ਤੋਂ ਪਹਿਲਾਂ ਹੀ ਸਬਸਿਡੀ ਦੀ ਰਕਮ ਹਾਸਲ ਕਰਨ ਤੋਂ ਬਾਅਦ ਮੁੜ ਮਸ਼ੀਨਰੀ ਨੂੰ ਅੱਗੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਸਬਸਿਡੀ ਉੱਪਰ ਖਰੀਦੀ ਖੇਤੀ ਮਸ਼ੀਨਰੀ ਦੀ ਭੌਤਿਕ ਪੜਤਾਲ ਕਰਨ ਲਈ ਤਿੰਨ ਮੈਂਬਰੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਕਮੇਟੀ ਦੇ ਮੈਂਬਰ ਰੈਂਡਮਲੀ ਪਿੰਡਾਂ ਵਿੱਚ ਜਾ ਕੇ ਮਸ਼ੀਨਾਂ ਦੀ ਭੌਤਿਕ ਪੜਤਾਲ ਕਰਨ ਉਪਰੰਤ ਅਪਣੀ ਰਿਪੋਰਟ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੂੰ ਕਰਨਗੇ। ਭੌਤਿਕ ਪੜਤਾਲ ਦੌਰਾਨ ਜੋ ਕਿਸਾਨਾਂ ਜਾਂ ਹੋਰ ਲਾਭਪਾਤਰੀਆਂ ਵੱਲੋਂ ਅਪਣੀ ਮਸ਼ੀਨਰੀ ਅੱਗੇ ਵੇਚੀ ਗਈ ਹੈ, ਓਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਦੱਸਣਯੋਗ ਹੈ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੈਂਟਰ ਲਈ ਸਪਾਂਸਰ ਸਕੀਮ ਅਧੀਨ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਖੇਤ ਵਿੱਚ ਵਾਹਨ ਅਤੇ ਸੰਭਾਲਣ ਦੇ ਮੰਤਵ ਲਈ ਖੇਤੀ ਸੰਬੰਧਤ ਮਸ਼ੀਨਰੀ ਦੀ ਖਰੀਦ ਉੱਪਰ 50 ਅਤੇ 80% ਸਬਸਿਡੀ ਦਿੱਤੀ ਜਾਂਦੀ ਹੈ। ਇਸ ਦੇ ਨਾਲ ਨਾਲ ਲਾਭਪਾਤਰੀ ਵੱਲੋਂ ਸਰਕਾਰ ਨੂੰ ਪੰਜ ਸਾਲ ਤੱਕ ਮਸ਼ੀਨਰੀ ਅੱਗੇ ਨਾ ਵੇਚਣ ਲਈ ਇੱਕ ਘੋਸ਼ਣਾ ਪੱਤਰ ਦਿੱਤਾ ਜਾਂਦਾ ਹੈ ਪਰ ਕੁਝ ਕਿਸਾਨ/ ਸੁਸਾਇਟੀਆਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਮਸ਼ੀਨਾ ਤੈਅ ਸਮੇਂ ਤੋਂ ਪਹਿਲਾਂ ਹੀ ਅੱਗੇ ਵੇਚ ਦਿੱਤੀਆਂ ਜਾਂਦੀਆਂ ਹਨ। ਜ਼ਿਲ੍ਹਾ ਬਰਨਾਲਾ ਅਧੀਨ ਇਸ ਤਰ੍ਹਾਂ ਦੇ ਲਾਭਪਾਤਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

More Related Stories
ਪਾਵਰਕੌਮ ਅਧਿਕਾਰੀਆਂ ਨਾਲ ਕੁਲਦੀਪ ਸਿੰਘ ਧਾਲੀਵਾਲ ਦੀ ਉੱਚ ਪੱਧਰੀ ਮੀਟਿੰਗ।
ਜਲੰਧਰ: ਆਰਟੀਆਈ ਕਾਰਕੁਨ ਕਤਲ ਕੇਸ ਵਿੱਚ ਵੱਡਾ ਖੁਲਾਸਾ
ਪੰਜਾਬ : ਫਿਰੋਜ਼ਪੁਰ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 9, ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ