ਪੁਲਿਸ ਕਮਿਸ਼ਨਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 21 ਪੁਲਿਸ ਅਧਿਕਾਰੀ ਸਨਮਾਨਿਤ
( KOROTANY ) ਜਲੰਧਰ, 25 ਜੁਲਾਈ: ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 21 ਪੁਲਿਸ ਅਧਿਕਾਰੀਆਂ ਨੂੰ ਕਲਾਸ-I (CC-1) ਨਾਲ ਸਨਮਾਨਿਤ ਕੀਤਾ ਗਿਆ। ਇਹ ਸਰਟੀਫਿਕੇਟ ਪ੍ਰਾਪਤ ਕਰਨ ਵਾਲਿਆਂ ਵਿੱਚ 4 ਸਬ-ਇੰਸਪੈਕਟਰ, 14 ਸਹਾਇਕ ਸਬ-ਇੰਸਪੈਕਟਰ (ASI) ਅਤੇ 3 ਕਾਂਸਟੇਬਲ ਸ਼ਾਮਿਲ ਹਨ।
ਇਥੇ ਪੁਲਿਸ ਲਾਈਨਜ਼ ਵਿਖੇ ਅੱਜ ਇੱਕ ਸਨਮਾਨ ਸਮਾਰੋਹ ਦੌਰਾਨ ਪੁਲਿਸ ਕਮਿਸ਼ਨਰ ਨੇ ਇਨ੍ਹਾਂ ਅਧਿਕਾਰੀਆਂ ਵੱਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਇਨ੍ਹਾਂ ਦੀ ਲਗਨ, ਇਮਾਨਦਾਰੀ ਅਤੇ ਹਿੰਮਤ ਬੇਮਿਸਾਲ ਹੈ, ਜੋ ਜਲੰਧਰ ਪੁਲਿਸ ਦੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਦਰਸਾਉਂਦੀ ਹੈ।
ਇਸ ਸਮਾਗਮ ਵਿੱਚ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ. ਹੈੱਡਕੁਆਰਟਰਜ਼ ਸੁਖਵਿੰਦਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਇਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

More Related Stories
ਮੁੱਖ ਮੰਤਰੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਆਏ ਸਾਹਮਣੇ, ਦੇਖੋ ਕੌਣ ਹੈ ਸਭ ਤੋਂ ਅਮੀਰ CM
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।