ਐਚ.ਐਮ.ਵੀ. ਕਾਲਜੀਏਟ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ
( KOROTANY ) Jalandhar: ਪ੍ਰਿੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜਾਦੀ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਵਿਦਿਆਰਥਣਾਂ ਤਿਰੰਗੇ ਵਾਲੇ ਤਿੰਨ ਰੰਗਾਂ ਦੇ ਕੱਪੜੇ ਪਹਿਨ ਕੇ ਪਹੁੰਚੀਆਂ। ਪ੍ਰਿੰਸੀਪਲ ਡਾ. ਅਜੇ ਸਰੀਨ ਨੇ ਸਾਰਿਆਂ ਨੂੰ ਆਜਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਦਿਨ ਉਨ੍ਹਾਂ ਵੀਰਾਂ ਦੇ ਬਲਿਦਾਨ ਨੂੰ ਯਾਦ ਕਰਨ ਦਾ ਦਿਨ ਹੈ ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਸਾਨੂੰ ਆਜ਼ਾਦੀ ਦਿਲਾਈ।

ਇਸ ਮੌਕੇ ਸੀਨੀਅਰ ਫੈਕਲਟੀ ਅਤੇ ਡੀਨ ਯੂਥ ਵੇਲਫੇਅਰ ਡਾ. ਨਵਰੂਪ ਕੌਰ ਨੇ ਵਿਦਿਆਰਥਣਾਂ ਵੱਲੋਂ ਪੇਸ਼ ਨੁੱਕੜ ਨਾਟਕ, ਗੀਤ ਸੰਗੀਤ ਅਤੇ ਡਾਂਸ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਸ ਨਾਲ ਸਾਰਾ ਵਾਤਾਵਰਣ ਦੇਸ਼ ਪ੍ਰੇਮ ਨਾਲ ਓਤਪੋਤ ਹੋ ਗਿਆ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਰੋਹ ਸਾਨੂੰ ਇਹ ਯਾਦ ਦਿਲਾਉਂਦਾ ਹੈ ਕਿ ਆਜਾਦੀ ਸਿਰਫ ਇਕ ਅਧਿਕਾਰ ਹੀ ਨਹੀਂ ਬਲਕਿ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲਿਜਾਉਣ ਲਈ ਸਾਡਾ ਕਰਤੱਵ ਵੀ ਹੈ। ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਸ ਮੌਕੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਇਸ ਮੌਕੇ ਸਕੂਲ ਸੈਕਸ਼ਨ ਦੇ ਕੋ-ਕੋਆਰਡੀਨੇਟਰ ਸ੍ਰੀਮਤੀ ਅਰਵਿੰਦਰ ਕੌਰ ਸਹਿਤ ਸਾਰੇ ਅਧਿਆਪਕ ਮੌਜੂਦ ਰਹੇ। ਮੰਚ ਸੰਚਾਲਨ ਸੁਸ਼ੀ ਸੁਕ੍ਰਿਤੀ ਨੇ ਕੀਤਾ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ “ਅਨਹਦ: ਏ ਡਿਵਾਈਨ ਕਨੈਕਸ਼ਨ” ਦੀ ਕੀਤੀ ਮੇਜ਼ਬਾਨੀ
ਜੁਆਇਨਿੰਗ ਨੂੰ ਲੈ ਮੁੜ ਬਿਜਲੀ ਟਾਵਰ ‘ਤੇ ਚੜ੍ਹੇ ਨੌਜਵਾਨ, 2600 ਲਾਇਨਮੈਨ ਅਪ੍ਰੈਂਟਿਸਸ਼ਿਪ ਯੂਨੀਅਨ ਨੇ ਪਾਵਰਕਾਮ ਖ਼ਿਲਾਫ਼ ਮੁੜ ਖੋਲ੍ਹਿਆ ਮੋਰਚਾ