ਐਚ.ਐਮ.ਵੀ. ਵਿਖੇ ਵਰਲਡ ਫੋਟੋਗ੍ਰਾਫੀ ਡੇ ਤੇ ਵਰਕਸ਼ਾਪ ਦਾ ਆਯੋਜਨ
( KOROTANY ) ਹੰਸਰਾਜ ਮਹਿਲਾ ਮਹਾਵਿਦਿਆਲਾ ਦੇ ਪੀਜੀ ਕਮਿਊਨਿਕੇਸ਼ਨ ਅਤੇ ਵੀਡੀਓ ਪ੍ਰੋਡਕਸ਼ਨ ਵਿਭਾਗ ਵੱਲੋਂ ਵਰਲਡ ਫੋਟੋਗ੍ਰਾਫੀ ਡੇ ਦੇ ਮੌਕੇ ਤੇ ਪ੍ਰਿੰਸੀਪਲ ਪ੍ਰੋ. ਡਾ. ਅਜੇ ਸਰੀਨ ਦੀ ਅਗਵਾਈ ਹੇਠ ਫੋਟੋਗ੍ਰਾਫੀ ਐਗਜੀਬੀਸ਼ਨ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥਣਾਂ ਨੂੰ ਵਿਜੂਅਲ ਸਟੋਰੀ ਟੈਲਿੰਗ ਦੀ ਟੈਕਨੀਕਲ ਅਤੇ ਕ੍ਰਿਏਟਿਵ ਸਕਿਲ ਦੀ ਜਾਣਕਾਰੀ ਦੇਣਾ ਸੀ। ਵਰਕਸ਼ਾਪ ਵਿੱਚ ਪ੍ਰਸਿੱਧ ਫੋਟੋਗ੍ਰਾਫਰ ਸ੍ਰੀ ਕਰਮਵੀਰ ਸੰਧੂ ਬਤੋਰ ਰਿਸੋਰਸ ਪਰਸਨ ਮੌਜੂਦ ਸਨ। ਉਨ੍ਹਾਂ ਨੇ ਆਪਣ ਫੋਟੋਗ੍ਰਾਫੀ ਆਰਟ ਅਤੇ ਕ੍ਰਿਏਟਿਵ ਇਨਸਾਈਟ ਨਾਲ ਵਿਦਿਆਰਥਣਾਂ ਨੂੰ ਫੋਟੋਗ੍ਰਾਫੀ ਦੀ ਜਾਣਕਾਰੀ ਦਿੱਤੀ। ਵਿਦਿਆਰਥਣਾਂ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵਿਭਿੰਨ ਥੀਮਸ ਤੇ ਖਿੱਚੀਆਂ ਗਈਆਂ ਤਸਵੀਰਾਂ ਦਿਖਾਈਆਂ ਗਈਆਂ। ਸ੍ਰੀ ਕਰਮਵੀਰ ਸੰਧੂ ਨੇ ਤਸਵੀਰਾਂ ਅਤੇ ਵਿਦਿਆਰਥਣਾਂ ਦੀ ਕਲਾ ਦੀ ਪ੍ਰਸ਼ੰਸਾ ਕੀਤੀ। ਡੀਨ ਯੂਥ ਵੈਲਫੇਅਰ ਡਾ. ਨਵਰੂਪ ਕੌਰ ਨੇ ਸ਼੍ਰੀ ਕਰਮਵੀਰ ਸੰਧੂ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਪ੍ਰੋ. ਡਾ. ਅਜੇ ਸਰੀਨ ਨੇ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥਣਾਂ ਨੂੰ ਵਿਹਾਰਿਕ ਦ੍ਰਿਸ਼ਟੀਕੋਣ ਪ੍ਰਦਾਨ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਵਿਭਾਗ ਮੁਖੀ ਡਾ. ਰਮਾ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਹ ਆਯੋਜਨ ਐਚ.ਐਮ.ਵੀ. ਦੀਆਂ ਵਿਦਿਆਰਥਣਾਂ ਨੂੰ ਵਿਹਾਰਿਕ ਅਨੁਭਵ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ।

More Related Stories
ਬਲੈਕਮੇਲਿੰਗ / ਬਾਹਾਂ ਮਰੋੜਨ ਵਾਲਾ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ’-ਹੜਤਾਲ ‘ਤੇ ਚੱਲ ਰਹੇ ਬਿਜਲੀ ਕਾਮਿਆਂ ਨੂੰ ਮੰਤਰੀ ਅਮਨ ਅਰੋੜਾ ਦੀ ਦੋ-ਟੁਕ
ਪੰਜਾਬ ਸਰਕਾਰ ਅਤੇ ਔਰਤਾਂ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਮਾਵਨ-ਧਿਆਨ ਸਤਕਾਰ ਯੋਜਨਾ ‘ਤੇ ਸਖ਼ਤ ਰੁਖ਼ ਅਪਣਾਇਆ, ਫੰਡ ਟ੍ਰਾਂਸਫਰ ‘ਤੇ ਰੋਕ ਲਗਾ ਦਿੱਤੀ।
ਜਲੰਧਰ ਵਿੱਚ 2 ਚੋਰੀ ਹੋਈਆਂ ਐਕਟਿਵਾ ਬਰਾਮਦ; ਪੁਲਿਸ ਨੇ ਪਹਿਲਾਂ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ