ਏ ਪੀ ਜੇ ਕਾਲਜ ਆਫ ਫਾਈਨ ਆਰਟਸ, ਜਲੰਧਰ ਵੱਲੋਂ ਬੀ.ਏ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਸ਼ਾਨਦਾਰ ਪ੍ਰਾਪਤੀਆ
( KOROTANY ) ਏ ਪੀ ਜੇ ਕਾਲਜ ਆਫ ਫਾਈਨ ਆਰਟਸ, ਜਲੰਧਰ ਆਪਣੇ ਬੀ.ਏ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਦਾ ਹਾਸਿਲ ਕਰਦੇ ਹੋਏ ਕਾਲਜ ਦਾ ਮਾਣ ਵਧਾਉਂਦੇ ਹੋਏ ਕ੍ਰਿਤਾਗਿਆ ਗਾਬਾ ਨੇ ਯੂਨੀਵਰਸਿਟੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ, ਜਿਸ ਦਾ ਸੀ.ਜੀ.ਪੀ.ਏ. 8.49 ਹੈ। ਉਸ ਤੋਂ ਬਾਅਦ ਨੰਦੀਨੀ ਚੋਪੜਾ 17ਵੇਂ ਸਥਾਨ ‘ਤੇ (ਸੀ.ਜੀ.ਪੀ.ਏ. 8.10), ਸੁਖਨਜੋਤ ਸਿੰਘ ਜੌਹਲ 21ਵੇਂ ਸਥਾਨ ‘ਤੇ (ਸੀ.ਜੀ.ਪੀ.ਏ. 8.01), ਮੀਨਾਕਸ਼ੀ ਸੈਲੀ 23ਵੇਂ ਸਥਾਨ ‘ਤੇ (ਸੀ.ਜੀ.ਪੀ.ਏ. 7.98) ਅਤੇ ਅਵਨੀ 43ਵੇਂ ਸਥਾਨ ‘ਤੇ (ਸੀ.ਜੀ.ਪੀ.ਏ. 7.76) ਰਹੇ ਹਨ।ਕਾਲਜ ਦੀ ਪ੍ਰਿੰਸੀਪਲ ਡਾ. ਨੀਰਜਾ ਢੀਂਗਰਾ ਨੇ ਆਪਣੀ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਬੇਹੱਦ ਮਾਣ ਹੈ। ਉਨ੍ਹਾਂ ਦੀ ਨਿਸ਼ਠਾ ਅਤੇ ਮਿਹਨਤ, ਉਸ ਅਕਾਦਮਿਕ ਉਤਕ੍ਰਿਸ਼ਟਤਾ ਅਤੇ ਸਮੂਹਿਕ ਸਿੱਖਿਆ ਨੂੰ ਦਰਸਾਉਂਦੀ ਹੈ ਜਿਸ ਲਈ ਏ ਪੀ ਜੇ ਕਾਲਜ ਆਫ ਫਾਈਨ ਆਰਟਸ ਜਾਣਿਆ ਜਾਂਦਾ ਹੈ। ਉਹਨਾਂ ਨੇ ਸਮਰਪਿਤ ਅਧਿਆਪਕਾਂ ਦੀ ਵੀ ਪ੍ਰਸ਼ੰਸਾ ਕਰਦੀ ਹਾਂ ਜਿਨ੍ਹਾਂ ਦੀ ਰਹਿਨੁਮਾਈ ਅਤੇ ਪ੍ਰੇਰਨਾ ਨਾਲ ਵਿਦਿਆਰਥੀ ਹਮੇਸ਼ਾਂ ਉੱਚਾਈਆਂ ਹਾਸਲ ਕਰਦੇ ਹਨ। ਉਹਨਾਂ ਵਿਸ਼ੇਸ਼ ਤੌਰ’ ਤੇ ਡਾ.ਵਿਸ਼ਵ ਬੰਧੂ ਵਰਮਾ, ਮੈਡਮ ਲਵਪ੍ਰੀਤ ਕੌਰ ਅਤੇ ਮੈਡਮ ਜਸਪ੍ਰੀਤ ਕੌਰ ਦੇ ਯਤਨਾਂ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ,ਜਿਹਨਾਂ ਦੀ ਸੁਚੱਜੀ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਇਹ ਪ੍ਰਾਪਤੀਆਂ ਹਾਸਲ ਕੀਤੀਆਂ।

More Related Stories
ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਮਹਾਰਾਜ ਜਸਦੀਪ ਸਿੰਘ ਗਿੱਲ: ਕ੍ਰਿਸ਼ਨਾ ਤਲਵਾਰ ਦੀ ਅੰਤਿਮ ਸੰਸਕਾਰ ‘ਚ ਹੋਏ ਸ਼ਾਮਲ
ਡਾ. ਸੇਠੀ ਨੇ ਠੇਕੇਦਾਰਾਂ ਨੂੰ ਦਿੱਤੀ ਚਿਤਾਵਨੀ
ਪੰਜਾਬ – ਬਲਾਤਕਾਰ ਦੇ ਦੋਸ਼ਾਂ ਨੂੰ ਲੈ ਕੇ ਐਲਪੀਯੂ ਵਿੱਚ ਹੰਗਾਮਾ: ਵਿਦਿਆਰਥੀਆਂ ਨੇ ਕੈਂਪਸ ਨੂੰ ਅੱਗ ਲਗਾ ਦਿੱਤੀ, ਐਂਟਰੀ ਗੇਟ ਤੋੜਨ ਦੀ ਕੋਸ਼ਿਸ਼ ਕੀਤੀ; ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰ ਦਿੱਤਾ ਗਿਆ