ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ
( KOROTANY ) ਜਲੰਧਰ, 4 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਡਾਕਟਰ ਦੀ ਸਲਾਹ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਬਿਨ੍ਹਾਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲਡ ਐਕਸ ਅਤੇ ਐਚ ਡਰੱਗਜ਼) ਦੀ ਵਿਕਰੀ ਨਹੀਂ ਕਰਨਗੇ।
ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਅਤੇ ਸ਼ਡਿਊਲਡ ਐਕਸ ਅਤੇ ਐਚ ਡਰੱਗਜ਼ ਦੀ ਵਿਕਰੀ ਡਾਕਟਰੀ ਸਲਾਹ ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਇਕ ਮਹੀਨੇ ਦੀ ਰਿਕਾਰਡਿੰਗ ਦੀ ਸਮਰੱਥਾ ਹੋਣੀ ਚਾਹੀਦੀ ਹੈ।
ਇਹ ਹੁਕਮ 30-12-2025 ਤੱਕ ਲਾਗੂ ਰਹੇਗਾ।

More Related Stories
ਜਲੰਧਰ ‘ਚ ਹਾਈ-ਵੋਲਟੇਜ ਡਰਾਮਾ: ਨਿਊ ਜਵਾਹਰ ਨਗਰ ‘ਚ ਕਰੋੜਾਂ ਦੀ ਕੋਠੀ ਪਿੱਛੇ ਭਿੜੇ NRI ਦੀ ਧੀ ਤੇ ਵਕੀਲ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼
ਪੰਜਾਬ ਚੋਣਾਂ 2027 ਲਈ ਪੁਲਿਸ ਨੇ ਹੁਣੇ ਤੋਂ ਖਿੱਚੀ ਤਿਆਰੀ, ਗੁਆਂਢੀ ਸੂਬਿਆਂ ਨਾਲ ਬਣੇਗੀ ਸਾਂਝੀ ਰਣਨੀਤੀ
ਪ੍ਰਾਈਵੇਟ ਸੈਕਟਰ ਦੇ ਕਰਮਚਾਰੀਆਂ ਦੀ ਵਧਣ ਵਾਲੀ ਹੈ ਸੈਲਰੀ, ਪੀਐਮ ਮੋਦੀ ਤੋਂ ਬਾਅਦ ਵਿੱਤ ਮੰਤਰਾਲੇ ਨੇ ਦਿੱਤੇ ਸੰਕੇਤ…