ਇੰਨੋਸੈਂਟ ਹਾਰਟਸ ਦੇ ਵਿਦਿਆਰਥੀ ਦਾ ਜੇਈਈ ਐਡਵਾਂਸਡ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ
( KOROTANY ) ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀ ਨੇ ਰਾਸ਼ਟਰੀ ਪਰੀਖਿਆ ਏਜੰਸੀ (NTA) ਵੱਲੋਂ ਆਯੋਜਿਤ JEE ਐਡਵਾਂਸਡ-2026 ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਤਾਨਿਸ਼ ਸ਼ਰਮਾ ਨੇ ਆਲ ਇੰਡੀਆ ਰੈਂਕ 4146 ਦਾ ਪ੍ਰਭਾਵਸ਼ਾਲੀ ਸਕੋਰ ਪ੍ਰਾਪਤ ਕੀਤਾ।
ਇਸ ਮੌਕੇ ‘ਤੇ ਇੰਨੋਸੈਂਟ ਹਾਰਟਸ ਦੇ ਚੇਅਰਮੈਨ ਡਾ. ਅਨੂਪ ਬੌਰੀ ਨੇ ਵਿਦਿਆਰਥੀ, ਉਸਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਇਸ ਵਿਲੱਖਣ ਸਫਲਤਾ ਲਈ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀ ਰਾਜੀਵ ਪਾਲੀਵਾਲ ਨੇ ਤਾਨਿਸ਼ ਸ਼ਰਮਾ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸਰਾਹਨਾ ਕਰਦਿਆਂ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

More Related Stories
ਪਾਵਰਕੌਮ ਅਧਿਕਾਰੀਆਂ ਨਾਲ ਕੁਲਦੀਪ ਸਿੰਘ ਧਾਲੀਵਾਲ ਦੀ ਉੱਚ ਪੱਧਰੀ ਮੀਟਿੰਗ।
ਜਲੰਧਰ: ਆਰਟੀਆਈ ਕਾਰਕੁਨ ਕਤਲ ਕੇਸ ਵਿੱਚ ਵੱਡਾ ਖੁਲਾਸਾ
ਪੰਜਾਬ : ਫਿਰੋਜ਼ਪੁਰ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 9, ਚਾਰ ਜ਼ਖਮੀਆਂ ਦੀ ਹਾਲਤ ਨਾਜ਼ੁਕ